ਚੰਡੀਗੜ੍ਹ: ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੀਟਿੰਗ ਵਿੱਚ ਇੱਕ ਅਹਿਮ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ ਅਤੇ ਕਸ਼ਮੀਰ) ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਰਾਜ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਇੱਕ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰਾ ਵਧਾਉਣ ਲਈ, ਪੰਜਾਬ ਪੁਲਿਸ ਦੇ ਸਰਹੱਦੀ ਵਿੰਗ ਦੇ 5,500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਕਿਸੇ ਵੀ ਤਰ੍ਹਾਂ ਦੇ ਹਮਲੇ ਨੂੰ ਰੋਕਣ ਦੀ ਇੱਛਾ ਸ਼ਕਤੀ, ਤਜਰਬਾ ਅਤੇ ਪੇਸ਼ੇਵਰ ਸਮਰੱਥਾ ਹੈ। 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ, ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਇਹ ਬਹੁਤ ਜ਼ਰੂਰੀ ਹੈ।