ਬਾਰਾਮੂਲਾ : ਬਾਰਾਮੂਲਾ ‘ਚ ਸੁਰੱਖਿਆ ਅਭਿਆਨ ਦੌਰਾਨ, ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ‘ਚ ਫੌਜ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀਬਾਰੀ ਹੋਈ, ਆਪਰੇਸ਼ਨ ‘ਚ ਫੌਜ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਗੋਲਾ-ਬਾਰੂਦ, ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ। ਚੱਲ ਰਹੇ ਆਪਰੇਸ਼ਨ ਦੌਰਾਨ, ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਅਭਿਆਨ ਅਜੇ ਵੀ ਜਾਰੀ ਹੈ।