ਫਤਿਹਾਬਾਦ : ਫਤਿਹਾਬਾਦ ਦੇ ਰਤੀਆ ਇਲਾਕੇ ‘ਚ ਬੀਤੇ ਦਿਨ ਅਟਲ ਕਿਸਾਨ ਮਜ਼ਦੂਰ ਕੰਟੀਨ ਦਾ ਉਦਘਾਟਨ ਕੀਤਾ ਗਿਆ। ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕੰਟੀਨ ਦਾ ਉਦਘਾਟਨ ਕੀਤਾ।
ਇਸ ਦੌਰਾਨ ਸੁਨੀਤਾ ਦੁੱਗਲ ਨੇ ਕਿਹਾ ਕਿ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਸਖਤ ਮਿਹਨਤ ਕਰਦੇ ਹਨ। ਇਸ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਘੱਟ ਪੈਸੇ ਵਿੱਚ ਪੂਰਾ ਅਤੇ ਪੌਸ਼ਟਿਕ ਭੋਜਨ ਮਿਲਣਾ ਚਾਹੀਦਾ ਹੈ। ਇਸ ਦੇ ਲਈ ਸਰਕਾਰ ਨੇ ਅਟਲ ਕੰਟੀਨ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਫਤਿਹਾਬਾਦ ਦੀ ਤਰਾਂ ਰਤੀਆ ਦੀ ਇਸ ਕੰਟੀਨ ਵਿੱਚ ਵੀ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਸਿਰਫ 10 ਰੁਪਏ ਵਿੱਚ ਪੂਰਾ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਇਸ ਕੰਟੀਨ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜ਼ਰੂਰ ਲਾਭ ਹੋਵੇਗਾ।