ਚੰਡੀਗੜ੍ਹ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿਮ ਨੂੰ ਸਫਲ ਬਣਾਉਣ ਲਈ ਸੂਬਾ ਸਰਕਾਰ ਨੇ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਸੂਬੇ ਦੇ ਹਰ ਪਿੰਡ ਅਤੇ ਵਾਰਡ ਵਿੱਚ ਨਸ਼ਾ ਛੁਡਾਊ ਮੁਹਿੰਮ ਚਲਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੇ ਵਿਰੁੱਧ ਇੱਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ, 2 ਤੋਂ 4 ਮਈ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 7 ਮਈ ਤੋਂ ਹਰ ਪਿੰਡ ਅਤੇ ਵਾਰਡ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ। ਪੁਲਿਸ, ਪ੍ਰਸ਼ਾਸਨ, ਪਿੰਡਾਂ ਦੇ ਸਰਪੰਚ ਅਤੇ ਪਿੰਡ ਰੱਖਿਆ ਕਮੇਟੀਆਂ ਮਿਲ ਕੇ ਮੁਹਿੰਮ ਚਲਾਉਣਗੇ।